ਥਰਮਾਕੋਲ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਜਲੰਧਰ ਵਿਖੇ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਸੰਗਲ ਸੋਹਲ ਨੇੜੇ ਥਰਮਾਕੋਲ ਬਣਾਉਣ ਵਾਲੀ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। ਥਾਣਾ ਮਕਸੂਦਾਂ 'ਤੇ ਮੰਡ ਚੌਕੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਹੈ। ਸੂਤਰਾਂ ਮੁਤਾਬਕ ਫੈਕਟਰੀ ਅੰਦਰ ਕਈ ਕਾਰੀਗਰ ਮੌਜੂਦ ਹਨ, ਜਿਨ੍ਹਾਂ ਨੂੰ ਪੁਲਸ ਅਤੇ ਫਾਇਰ ਬ੍ਰਿਗੇਡ ਬਾਹਰ ਕੱਢਣ ’ਚ ਲੱਗੇ ਹੋਏ ਹਨ।