ਨੌਕਰੀ ਦੇਣ ਦੇ ਬਹਾਨੇ ਕੁੜੀ ਨਾਲ ਕੀਤਾ ਬਲਾਤਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਕੁੜੀ ਨੂੰ ਨੌਕਰੀ ਦੇ ਬਹਾਨੇ ਹਵਸ ਦਾ ਸ਼ਿਕਾਰ ਬਣਾਇਆ ਗਿਆ । ਦੱਸਿਆ ਜਾ ਰਿਹਾ ਦੋਸ਼ੀ ਨੇ ਗੁਰਦਾਸਪੁਰ ਤੋਂ ਕੁੜੀ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਹੋਟਲ 'ਚ ਬੁਲਾਇਆ 'ਤੇ ਉਸ ਨਾਲ ਬਲਾਤਕਾਰ ਕੀਤਾ। ਕੁੜੀ ਨੇ ਦੱਸਿਆ ਕਿ ਉਸ ਨੇ ਬਿਊਟੀਸ਼ੀਅਨ ਦਾ ਕੋਰਸ ਕੀਤਾ ਹੈ। ਉਸ ਨੂੰ ਜਲੰਧਰ ਦੇ ਲਵਜੀਤ ਨਾਂ ਦੇ ਨੌਜਵਾਨ ਨੇ ਨੌਕਰੀ ਦਿਵਾਉਣ ਦੇ ਬਹਾਨੇ ਬੁਲਾਇਆ ਸੀ। ਇਸ ਦੌਰਾਨ ਲਵਜੀਤ ਉਸ ਨੂੰ ਹੋਟਲ 'ਚ ਲੈ ਗਿਆ ਤੇ ਉਸ ਨਾਲ ਜ਼ਬਰਦਸਤੀ ਕੀਤੀ ।ਪੀੜਤਾ ਨੇ ਕਿਹਾ ਕਿ ਜਦੋ ਉਸ ਨੇ ਰੌਲਾ ਪਾਉਣਾ ਚਾਹਿਆ ਤਾਂ ਦੋਸ਼ੀ ਨੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ।ਇਸ ਤੋਂ ਬਾਅਦ ਕੁੜੀ ਨੇ ਮਾਮਲਾ ਦਰਜ ਕਰਵਾਇਆ। ਪੀੜਤ ਕੁੜੀ ਨੇ ਪੁਲਿਸ 'ਤੇ 'ਸਮਝੌਤਾ ਕਰਨ ਦੇ ਦੋਸ਼ ਲਗਾਏ ਹਨ। ਜਿਸ ਤੋਂ ਬਾਅਦ ਕੁੜੀ ਅਦਾਲਤ ਤੱਕ ਪਹੁੰਚੀ ਤੇ ਹੁਣ ਅਦਾਲਤ ਨੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ ।