ਖਾਲਸਾ ਸਾਜਨਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

by jaskamal

ਨਿਊਜ਼ ਡੈਸਕ : ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ। ਇਹ ਜਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਵਿਸਾਖੀ ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿ ਲਈ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ। 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਉਪਰੰਤ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। 15 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ।