ਮੀਰਾਂ ਸਾਹਿਬ (ਪਾਇਲ): ਮੀਰਾਂ ਸਾਹਿਬ ਥਾਣਾ ਖੇਤਰ 'ਚ ਰਿੰਗ ਰੋਡ ਕੋਟਲੀ ਮੀਆਂ ਫਤਿਹ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਵਿਅਕਤੀ ਨੂੰ ਜ਼ਿੰਦਾ ਸਾੜਨ 'ਤੇ ਸਨਸਨੀ ਫੈਲ ਗਈ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਜਦੋਂ ਉਨ੍ਹਾਂ ਨੇ ਉਕਤ ਵਿਅਕਤੀ ਨੂੰ ਸੜਦਾ ਦੇਖਿਆ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸਾਰੀ ਘਟਨਾ ਦੀ ਸੂਚਨਾ ਦਿੱਤੀ।
ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਥਾਣਾ ਮੀਰਾਂ ਸਾਹਿਬ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੰਭੀਰ ਰੂਪ ਨਾਲ ਝੁਲਸੇ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।



