ਭਿਆਨਕ ਸੜਕ ਹਾਦਸੇ ‘ਚ ਇਕ ਸਾਲਾ ਬੱਚੇ ਸਮੇਤ ਪਤੀ- ਪਤਨੀ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੜਸ਼ੰਕਰ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਥੇ ਭਿਆਨਕ ਸੜਕ ਹਾਦਸੇ ਦੌਰਾਨ ਇਕ ਸਾਲਾ ਬੱਚੇ ਸਮੇਤ ਪਤੀ ਪਤਨੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 4 ਲੋਕ ਜਖ਼ਮੀ ਹੋ ਗਏ ਹਨ। ਦੱਸ ਦਈਏ ਕਿ ਹੁਸ਼ਿਆਰਪੁਰ ਸੜਕ ਨੇੜੇ ਇਕ ਕਾਰ ਤੇ ਕੈਂਟਰ ਦੀ ਟੱਕਰ ਵਿੱਚ ਕਾਰ ਸਵਾਰ ਇਕ ਸਾਲਾ ਬੱਚੇ ਸਣੇ ਪਤੀ ਪਤਨੀ ਦੀ ਮੌਤ ਹੋ ਗਈ ਹੈ।

ਹਾਦਸੇ ਵਿੱਚ ਕਾਰ ਸਵਾਰ ਰਵਿੰਦਰ ਸਿੰਘ , ਦਿਵਿਆ ਰਾਣੀ,ਬੱਚਾ ਜੈਵਿਕ ਜਿਸ ਦੋ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਹਰਜੀਤ ਸਿੰਘ, ਅਮਰਜੀਤ ਸਿੰਘ, ਗੌਰਵ, ਸੌਰਵ, ਸੱਚ ਨੂਰ ਇਸ ਹਾਦਸੇ ਵਿੱਚ ਗੰਭੀਰ ਜਖਮੀ ਹੋ ਗਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਕੈਂਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਹੀਆਂ ਹੈ ਕਿ ਕਾਰ ਸਵਾਰ ਆਪਣੇ ਰਿਸ਼ਤੇਦਾਰ ਦੇ ਘਰੋਂ ਦੀ ਆ ਰਹੇ ਸੀ। ਇਸ ਦੌਰਾਨ ਹੀ ਇਹ ਸੜਕ ਹਾਦਸਾ ਵਾਪਰ ਗਿਆ।

More News

NRI Post
..
NRI Post
..
NRI Post
..