Punjab ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ ! ਭਾਰੀ ਵਿਸਫੋਟਕ ਸਮੱਗਰੀ ਸਣੇ ਲਸ਼ਕਰ ਦੇ ਦੋ ਅੱਤਵਾਦੀ ਗ੍ਰਿਫ਼ਤਾਰ

by jaskamal

ਪੱਤਰ ਪ੍ਰੇਰਕ : ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨਾਲ ਦਹਿਸ਼ਤ ਫੈਲਾਉਣ ਦੀ ਯੋਜਨਾ ਨੂੰ ਪੰਜਾਬ ਪੁਲਿਸ ਨੇ ਨਕਾਮ ਕਰ ਦਿੱਤਾ ਹੈ। ਅੰਮ੍ਰਿਤਸਰ ਵਿੱਚ ਕੇਂਦਰ ਦੀਆਂ ਖੂਫੀਆ ਏਜੰਸੀਆਂ ਨਾਲ ਮਿਲ ਕੇ SSOC ਟੀਮ ਨੇ ਪੰਜਾਬ ਨੂੰ ਦਹਿਲਾਉਣ ਦੇ ਮਨਸੂਬੇ ਲੈਕੇ ਆਏ ਦੋ ਅੱਤਵਾਦੀਆਂ ਨੂੰ ਭਾਰੀ ਵਿਸਫੋਟਕ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਕੋਲੋਂ ਪੁਲਿਸ ਨੇ 2 ਆਈਈਡੀ, 2 ਹੈਂਡ ਗ੍ਰਨੇਡ, 2 ਮੈਗਜ਼ੀਨਾਂ ਸਮੇਤ 1 ਪਿਸਤੌਲ, 24 ਕਾਰਤੂਸ, 8 ਡੈਟੋਨੇਟਰ, 1 ਟਾਈਮਰ ਸਵਿੱਚ ਅਤੇ 4 ਬੈਟਰੀਆਂ ਬਰਾਮਦ ਹੋਈਆਂ ਹਨ। ਪੰਜਾਬ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।

In a major breakthrough, SSOC-Amritsar in a joint operation with Central agency busted a LeT module and arrested 2 persons who are residents of J&K

Seizure: 2 IEDs, 2 Hand Grenades, 1 pistol with 2 Magazines, 24 cartridges, 1 Timer Switch, 8 Detonators & 4 Batteries (1/2) pic.twitter.com/IkyVID8IvI
— DGP Punjab Police (@DGPPunjabPolice) October 14, 2023