ਬਰਤਾਨੀਆ ਸਰਕਾਰ ਦਾ ਵੱਡਾ ਕਦਮ; ਖ਼ਤਮ ਕੀਤੀਆਂ ਕੋਰੋਨਾ ਪਾਬੰਦੀਆਂ

by jaskamal

ਨਿਊਜ਼ ਡੈਸਕ : ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ 'ਲਿਵਿੰਗ ਵਿਦ ਕੋਵਿਡ' ਯੋਜਨਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਇੰਗਲੈਂਡ 'ਚ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਲਗਾਈਆਂ ਗਈਆਂ ਸਾਰੀਆਂ ਪਾਬੰਦੀਆਂ ਹੁਣ ਖ਼ਤਮ ਹੋ ਜਾਣਗੀਆਂ। ਪ੍ਰਧਾਨ ਮੰਤਰੀ ਜੌਨਸਨ ਨੇ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਅੱਜ ਉਹ ਦਿਨ ਨਹੀਂ ਜਦੋਂ ਅਸੀਂ ਕੋਰੋਨਾ 'ਤੇ ਜਿੱਤ ਦਾ ਐਲਾਨ ਕਰ ਸਕੀਏ, ਕਿਉਂਕਿ ਇਹ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਹੈ। 

ਉਨ੍ਹਾਂ ਨੇ ਕੋਰੋਨਾ ਦੇ ਦੌਰ ਨੂੰ ਇਤਿਹਾਸ ਦਾ ਸਭ ਤੋਂ ਕਾਲਾ ਦੌਰ ਕਰਾਰ ਦਿੱਤਾ। ਜੌਨਸਨ ਨੇ ਕਿਹਾ ਕਿ ਦੇਸ਼ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਪ੍ਰਭਾਵਾਂ ਤੋਂ ਉਭਰਿਆ ਹੈ ਅਤੇ ਦੇਸ਼ ਹੁਣ ਇਸ ਵਾਇਰਸ ਦੀ ਲਾਗ ਨਾਲ ਨਜਿੱਠਣ ਤੋਂ ਬਾਅਦ ਆਮ ਸਥਿਤੀ ਵੱਲ ਵਧ ਰਿਹਾ ਹੈ। ਪ੍ਰਧਾਨ ਮੰਤਰੀ ਜੌਨਸਨ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ 1 ਅਪ੍ਰੈਲ ਤੋਂ ਦੇਸ਼ ਵਿਚ ਵੱਡੀ ਗਿਣਤੀ ਵਿਚ ਮੁਫ਼ਤ ਟੈਸਟਿੰਗ ਦੀ ਪ੍ਰਕਿਰਿਆ ਵੀ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਕੋਵਿਡ ਪਾਸਪੋਰਟ 'ਤੇ ਮੌਜੂਦਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਮਿਆਦ ਖ਼ਤਮ ਹੋ ਜਾਵੇਗੀ।