ਹਸਪਤਾਲ ’ਚ ਦਵਾਈ ਲੈਣ ਆ ਰਹੇ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਨਾਲ ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਘਰੋਂ ਹਸਪਤਾਲ ’ਚ ਦਵਾਈ ਲੈਣ ਆ ਰਹੇ ਇਕ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਕੱਕਾ ਕੰਡਿਆਲਾ ਆਪਣੇ ਘਰੋਂ ਦਵਾਈ ਲੈਣ ਲਈ ਨਿਕਲਿਆ ਸੀ।

ਇਸ ਦੌਰਾਨ ਜਦੋਂ ਉਹ ਰੇਲ ਲਾਈਨ ਨਜ਼ਦੀਕ ਗੁਰੂ ਤੇਗ ਬਹਾਦਰ ਨਗਰ ਵਿਖੇ ਪੁੱਜਾ ਤਾਂ ਰੇਲ ਗੱਡੀ ਨਾਲ ਟਕਰਾਅ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਥਾਣਾ ਜੀ. ਆਰ. ਪੀ. ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।