ਪਾਲਤੂ ਕੁੱਤੇ ਦੇ ਭੌਂਕਣ ‘ਤੇ ਵਿਅਕਤੀ ਨੇ ਮਾਰੀ ਗੋਲੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਨੇ ਪਾਲਤੂ ਕੁੱਤੇ ਦੇ ਭੌਂਕਣ 'ਤੇ ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਲੋਕਾਂ ਵਲੋਂ ਇਸ ਮਾਮਲੇ ਦੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਦੋਸ਼ੀ ਮਨਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।


ਮਲਕੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਾਲਤੂ ਕੁੱਤੇ ਨਾਲ ਗਲੀ 'ਚ ਸੈਰ ਕਰ ਰਹੀ ਸੀ। ਜਿਸ ਤੋਂ ਬਾਅਦ ਕੁੱਤਾ ਮਨਜੀਤ ਸਿੰਘ ਨੂੰ ਦੇਖ ਕੇ ਭੌਂਕਣਾ ਸ਼ੁਰੂ ਹੋ ਗਿਆ। ਮਨਜੀਤ ਸਿੰਘ ਨੇ ਗੁੱਸੇ ਵਿੱਚ ਆ ਕੇ ਉਸ ਦੇ ਗੋਲੀ ਮਾਰ ਦਿੱਤੀ। ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।