ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਘਣੂੰਪੁਰ ਕਾਲੇ ਇਲਾਕੇ ' ਚ ਇਕ ਵਿਅਕਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਕਤਲ ਕੇਸ ਚ ਜੇਲ ਵਿਚ ਬੰਦ ਸੀ ਅਤੇ ਪੰਜ ਸਾਲ ਬਾਅਦ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਆਪਣੇ ਕਿਸੇ ਨਿੱਜੀ ਕੰਮ ਲਈ ਪਿੰਡ ਕਾਲੇ ਗੋਬਰ ਗੈਸ ਪਲਾਂਟ ਦੇ ਨੇੜੇ ਕਿਸੇ ਕੰਮ ਲੈ ਕੇ ਆਇਆ ਸੀ।


ਇਸ ਦੌਰਾਨ ਲਾਲਾ ਨਾਮਕ ਵਿਅਕਤੀ ਵਲੋਂ ਉਸ 'ਤੇ ਤਾਬਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨੂੰ ਦੋ ਗੋਲ਼ੀਆਂ ਮਾਰਿਆ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਪੁਲਿਸ ਵਲੋਂ ਫ਼ਰਾਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..