ਮਾਨਸਿਕ ਤੌਰ ‘ਤੇ ਬਿਮਾਰ ਬੱਚੀ ਨਾਲ ਪਿਤਾ ਨੇ ਕੀਤਾ ਜਬਰ ਜਨਾਹ

by mediateam

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਿੰਡ ਜਗਤਪੁਰਾ ਵਿਖੇ ਤਿੰਨ ਬੱਚਿਆਂ ਦੇ ਬਾਪ ਵੱਲੋਂ ਆਪਣੇ ਗੁਆਂਢ ਵਿੱਚ ਰਹਿੰਦੀ 14 ਸਾਲਾ ਮਾਨਸਿਕ ਤੌਰ 'ਤੇ ਬਿਮਾਰ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ। ਮੁਲਜ਼ਮ ਵੱਲੋਂ ਉਕਤ ਲੜਕੀ ਨਾਲ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਘਰ ਵਿੱਚ ਕੋਈ ਨਹੀਂ ਸੀ। ਅਚਾਨਕ ਹੀ ਲੜਕੀ ਦੀ ਮਾਂ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਮੁਲਜ਼ਮ ਲੱਖਾ ਵੱਲੋਂ ਉਸ ਦੀ ਲੜਕੀ ਨਾਲ ਜਬਰੀ ਸਰੀਰਕ ਸਬੰਧ ਬਣਾਏ ਜਾ ਰਹੇ ਸਨ। ਲੜਕੀ ਦੀ ਮਾਤਾ ਵੱਲੋਂ ਰੌਲਾ ਪਾਉਣ 'ਤੇ ਮੁਲਜ਼ਮ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। 

ਪੀੜਤਾ ਦੀ ਮਾਂ ਨੇ ਕਿਹਾ ਕਿ ਲੜਕੀ ਨੂੰ ਘਰ ਵਿੱਚ ਇੱਕਲੀ ਦੇਖ ਕੇ ਮੁਲਜ਼ਮ ਨੇ ਇਹ ਘਿਨੌਣਾ ਕੰਮ ਕੀਤਾ ਹੈ, ਜਿਸ ਲਈ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਇਸ ਸਬੰਧ ਵਿੱਚ ਥਾਣਾ ਝਬਾਲ ਵਿਖੇ ਪੁਲਿਸ ਵੱਲੋਂ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..