ਨਾਬਾਲਗ ਵਿਦਿਆਰਥਣ ਤੇ 65 ਸਾਲਾਂ ਅਧਿਆਪਕ ਇਤਰਾਜ਼ਯੋਗ ਹਾਲਤ ‘ਚ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਜਦੋ ਪਿੰਡ ਵਾਸੀਆਂ ਨੇ ਦੇਖਿਆ ਤਾਂ ਦੋਵਾਂ ਨੂੰ ਫੜ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਸੂਚਨਾ ਮਿਲਦੇ ਹੀ ਪੁਲਿਸ ਵਲੋਂ ਦੋਵੇ ਧਿਰਾਂ ਨੂੰ ਥਾਣੇ ਬੁਲਾਇਆ ਗਿਆ। ਇਹ ਘਟਨਾ ਪੰਚਾਇਤ ਦੇ ਵਾਰਡ ਨੰਬਰ 3 ਦੀ ਦੱਸੀ ਜਾ ਰਹੀ ਹੈ। ਜਿੱਥੇ ਇਕ ਨਾਬਾਲਗ ਨਾਲ ਨਾਜਾਇਜ਼ ਸਬੰਧ ਬਣਾਉਣ ਨੂੰ ਲੈ ਕੇ ਪਿੰਡ ਵਾਸੀਆਂ ਨੇ ਇੱਕ 65 ਸਾਲਾਂ ਵਿਅਕਤੀ ਨਾਲ ਕੁੱਟਮਾਰ ਕੀਤੀ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪਿੰਡ ਦੇ ਲੋਕ ਦੋਵਾਂ ਨੂੰ ਫੜ ਕੇ ਲੜ ਰਹੇ ਹਨ ।

ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਪੁਲਿਸ ਅਧਿਕਾਰੀ ਅਵੰਤੀ ਨੇ ਦੱਸਿਆ ਕਿ ਹਿਰਾਸਤ 'ਚ ਲਈ ਗਈ ਨਾਬਾਲਗ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ 65 ਸਾਲਾਂ ਵਿਅਕਤੀ ਧਾਰਮਿਕ ਥਾਵਾਂ 'ਤੇ ਭਜਨ ਕਰਦਾ ਸੀ, ਇਹ ਦੋਵੇ ਗੁਰੂ ਤੇ ਸ਼ਿਸ਼ਕ ਹਨ। ਉੱਥੇ ਹੀ ਨਾਬਾਲਗ ਕੁੜੀ ਦੀ ਉਮਰ 16 ਸਾਲ ਹੈ । ਜਾਣਕਾਰੀ ਅਨੁਸਾਰ ਨਾਬਾਲਗ ਕੁੜੀ ਦੇ ਪਿਤਾ ਦੀ ਕੁਝ ਦਿਨ ਪਹਿਲਾਂ ਹੀ ਬਿਮਾਰੀ ਕਾਰਨ ਮੌਤ ਹੋ ਗਈ ਸੀ ।

More News

NRI Post
..
NRI Post
..
NRI Post
..