ਅੰਧਵਿਸ਼ਵਾਸ ਕਾਰਨ ਇੱਕ ਮਾਂ ਨੇ ਆਪਣੇ ਹੀ ਬੱਚੇ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : UP ਦੇ ਸੁਲਤਾਨਪੁਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਇੱਕ ਮਾਂ ਨੇ ਆਪਣੇ 6 ਮਹੀਨੇ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਮਹਿਲਾ ਨੇ ਅੰਧਵਿਸ਼ਵਾਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ।ਪੁਲਿਸ ਨੇ ਦੋਸ਼ੀ ਮਹਿਲਾ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ । ਫਿਲਹਾਲ ਪੁਲਿਸ ਵਲੋਂ ਦੋਸ਼ੀ ਮਹਿਲਾ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ਼ਿਵਕੁਮਾਰ ਦੀ ਪਤਨੀ ਮੰਜੂ ਉਰਫ ਰਾਧਾ ਆਪਣੇ 6 ਮਹੀਨੇ ਦੇ ਬੱਚੇ ਨੂੰ ਲੈ ਕੇ ਪਿੰਡ ਤੋਂ ਬਾਹਰ ਚੱਲ ਗਈ। ਇਸ ਦੌਰਾਨ ਮੰਜੂ ਨੇ ਆਪਣੇ ਬੱਚੇ ਨੂੰ ਕੁਹਾੜੀ ਨਾਲ ਵੱਢ ਕੇ ਮਾਰ ਦਿੱਤਾ। ਪੁਲਿਸ ਵਲੋਂ ਇਸ ਕਤਲ ਨੂੰ ਅੰਧਵਿਸ਼ਵਾਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ।