ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਆਇਆ ਇੱਕ ਨਵਾਂ ਮੋੜ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕਈ ਗੈਂਗਸਟਰਾਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ । ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ। ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਸਿੰਘ ਕੋਲੋਂ ਪੁਲਿਸ ਵਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ । ਸੂਤਰਾਂ ਅਨੁਸਾਰ ਅਜੇਪਾਲ ਨੇ ਅੱਜ ਮਾਨਸਾ ਆ ਕੇ ਪੁਲਿਸ ਨੂੰ ਮੋਬਾਈਲ ਤੇ ਜ਼ਰੂਰੀ ਦਸਤਾਵੇਜ਼ ਦਿੱਤੇ ਹਨ ।

ਹਾਲਾਂਕਿ ਇਸ ਬਾਰੇ ਕਿਸੇ ਵੀ ਪੁਲਿਸ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ । ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਗਾਇਕ ਬੱਬੂ ਮਾਨ ਤੇ ਮਨਕੀਰਤ ਕੋਲੋਂ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪੁਲਿਸ ਵਲੋਂ ਅਫਸਾਨਾ ਖਾਨ ਸਮੇਤ ਹੋਰ ਵੀ ਕਲਾਕਾਰਾਂ ਕੋਲੋਂ ਜਾਂਚ ਹੋ ਚੁੱਕੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਪੁੱਛਗਿੱਛ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ 7 ਮਹੀਨੇ ਹੋ ਚੁੱਕੇ ਹਨ ਪਰ ਪੁਲਿਸ ਵਲੋਂ ਲਗਤਾਰ ਤਫਤੀਸ਼ ਹੀ ਕੀਤੀ ਜਾ ਰਹੀ ਹੈ। ਸਿੱਧੂ ਨੇ ਮਾਂਪਿਆ ਵਲੋਂ ਵੀ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..