ਜਲੰਧਰ (ਰਾਘਵ): ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਪੈਂਦੇ ਪਿੰਡ ਕਾਨਪੁਰ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਸਾਈਕਲ ਸਵਾਰ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਪਾਰਟੀ ਨੇ ਹਸਪਤਾਲ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਹਾਦੋ ਬੇਟ ਨਵਾਂਸ਼ਹਿਰ, ਵਾਸੀ ਬਿਰਸਾ ਮੁੰਡਾ, ਉਰੀਕੋਲ ਬਿਕਵਾਬਦਾ ਥਾਣਾ ਕੜਾ ਬਿਕੁਦਾਗ ਕਰਾਂਤੀ ਝਾਰਖੰਡ ਹਾਲ ਨੇ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦਾ ਲੜਕਾ ਮਹਾਦੇਵ ਮੁੰਡੀ ਉਰਫ ਦੇਵ ਰਾਜ ਹਾਲ ਵਾਸੀ ਕਾਨਪੁਰ ਅਬਾਦੀ ਜਲੰਧਰ 'ਚ ਸਥਿਤ ਇਕ ਫੈਕਟਰੀ 'ਚ ਕੰਮ ਕਰਦਾ ਸੀ।
ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਫੈਕਟਰੀ ਛੱਡ ਕੇ ਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਜੀ.ਟੀ. ਰੋਡ ਜਲੰਧਰ-ਪਠਾਨਕੋਟ ਰੋਡ 'ਤੇ ਸਥਿਤ ਪਿੰਡ ਕਾਨਪੁਰ ਦੇ ਪੁਲ ਨੇੜੇ ਪਹੁੰਚਿਆ ਤਾਂ ਤੇਜ਼ ਰਫਤਾਰ ਬਰੇਜ਼ਾ ਕਾਰ ਨੇ ਟੱਕਰ ਮਾਰ ਦਿੱਤੀ। ਕਾਰ ਨੂੰ ਇਕ ਲੜਕੀ ਚਲਾ ਰਹੀ ਸੀ, ਜਿਸ ਕਾਰਨ ਮਹਾਦੇਵ ਮੁੰਡਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ 'ਚ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਸ ਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਕਾਰ ਸਵਾਰ ਲੜਕੀ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਟੱਕਰ ਮਾਰ ਕੇ ਭੱਜਣ ਵਾਲੀ ਬਰੇਜ਼ਾ ਗੱਡੀ ਦੀ ਨੰਬਰ ਪੁਲੀਸ ਨੂੰ ਦੇ ਦਿਤਾ ਹੈ ਅਤੇ ਪੁਲੀਸ ਵਾਹਨ ਦੀ ਵੀ ਭਾਲ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਏਐਸਆਈ ਨਿਰੰਜਨ ਨੇ ਦੱਸਿਆ ਕਿ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਕਾਰ ਚਾਲਕ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ।



