ਪਾਣੀਪਤ (ਪਾਇਲ): ਸ਼ਨੀਵਾਰ ਦੇਰ ਰਾਤ ਨੰਗਲ ਖੇੜੀ ਕੱਟ ਨੇੜੇ ਹੋਏ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਅਣਪਛਾਤੇ ਵਾਹਨ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਦਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨ ਸੋਨੀਪਤ ਵਿੱਚ ਇੱਕ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸਨ। ਰਾਤ ਕਰੀਬ 1 ਵਜੇ ਨੰਗਲ ਖੇੜੀ ਕੱਟ ਕੋਲ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਸਾਹਮਣੇ ਤੋਂ ਆ ਰਹੀ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਵਿਅਕਤੀ ਜ਼ਮੀਨ 'ਤੇ ਡਿੱਗ ਪਏ, ਜਿਸ ਵਿੱਚ ਪਿੱਛੇ ਬੈਠੇ ਸੰਦੀਪ ਨੂੰ ਅਣਪਛਾਤੇ ਵਾਹਨ ਨੇ ਸਿੱਧੀ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਸਥਾਨਕ ਲੋਕਾਂ ਨੇ ਦੱਸਿਆ ਕਿ ਸੰਦੀਪ ਦੇ ਸ਼ਰੀਰ ਦੇ ਕਈ ਟੁਕੜੇ ਹੋ ਚੁੱਕੇ ਸਨ। ਇਸ ਦੇ ਨਾਲ ਹੀ ਜ਼ਖਮੀ ਬਾਈਕ ਚਾਲਕ ਸੋਨੂੰ ਅਤੇ ਇਕ ਹੋਰ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਪਾਣੀਪਤ 'ਚ ਦਾਖਲ ਕਰਵਾਇਆ ਗਿਆ। ਸੈਕਟਰ-29 ਪੁਲਿਸ ਸਟੇਸ਼ਨ ਦੇ ਇੰਚਾਰਜ ਅਨਿਲ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।
ਜਿਸ ਸੰਬੰਧ 'ਚ ਉਨ੍ਹਾਂ ਕਿਹਾ ਕਿ ਅਣਪਛਾਤੇ ਵਾਹਨ ਦੀ ਭਾਲ ਜਾਰੀ ਹੈ। ਦੱਸ ਦਇਏ ਕਿ ਪੁਲਿਸ ਨੇ ਸੜਕ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਹਾਦਸੇ ਵਿੱਚ ਸ਼ਾਮਲ ਵਾਹਨ ਦੀ ਪਛਾਣ ਕੀਤੀ ਜਾ ਸਕੇ।
ਇੱਥੇ ਦੱਸਣਯੋਗ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਨੰਗਲ ਖੇੜੀ ਕੱਟ 'ਤੇ ਹਨੇਰੇ ਅਤੇ ਸਹੀ ਸਿਗਨਲ ਦੀ ਘਾਟ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ।ਜਨ ਸੇਵਾ ਦਲ ਦੇ ਮੈਂਬਰ ਚਮਨ ਗੁਲਾਠੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਰਾਹੀਂ ਸੂਚਿਤ ਕਰ ਦਿੱਤਾ ਗਿਆ ਅਤੇ ਉਹ ਹਸਪਤਾਲ ਪਹੁੰਚ ਗਏ ਹਨ।



