ਪੰਜਾਬ ‘ਚ ਵਾਪਰਿਆ ਦਰਦਨਾਕ ਹਾਦਸਾ, 1 ਦੀ ਮੌਤ

by nripost

ਧੂਰੀ (ਰਾਘਵ) : ਧੂਰੀ ਸ਼ੇਰਪੁਰ ਰੋਡ ’ਤੇ ਕਹੇਰੂ ਪਿੰਡ ਕੋਲ ਬੀਤੀ ਰਾਤ ਇਕ ਕਾਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਨਾਲ ਇਕ ਵਿਅਕਤੀ ਦੀ ਮੌਤ ਅਤੇ ਚਾਰ ਵਿਅਕਤੀ ਜ਼ਖਮੀ ਹੋ ਗਏ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਗੱਡੀ ਦੇ ਸਾਹਮਣੇ ਕੋਈ ਬੇਸਹਾਰਾ ਜਾਨਵਰ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਪੰਜ ਵਿਅਕਤੀਆਂ ’ਚੋਂ ਹਰਿੰਦਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਖੇੜੀ ਚਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਬਾਕੀ ਜ਼ਖਮੀਆਂ ਨੂੰ ਧੂਰੀ ਸਿਵਲ ਹਸਪਤਾਲ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਹਰਿੰਦਰ ਸਿੰਘ ਦੀ ਲਾਸ਼ ਨੂੰ ਧੂਰੀ ਸਿਵਲ ਵਿਖੇ ਰੱਖਿਆ ਗਿਆ ਅਤੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

More News

NRI Post
..
NRI Post
..
NRI Post
..