ਪੰਜਾਬ ‘ਚ ਵਾਪਰਿਆ ਦਰਦਨਾਕ ਹਾਦਸਾ ਹਾਦਸਾ, 1 ਦੀ ਮੌਤ

by nripost

ਟਾਂਡਾ ਉੜਮੁੜ (ਰਾਘਵ): ਬੀਤੀ ਦੇਰ ਰਾਤ ਪਿੰਡ ਝਾਵਾਂ ਦੇ ਅੱਡੇ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਅੱਜ ਸਵੇਰੇ ਹਾਦਸੇ ਬਾਰੇ ਪਤਾ ਚੱਲਣ 'ਤੇ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਮ੍ਰਿਤਕ ਵਿਅਕਤੀ ਦੀ ਫਿਲਹਾਲ ਕੋਈ ਸਪਸ਼ਟ ਪਛਾਣ ਨਹੀਂ ਹੋ ਸਕੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਜੋ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋਇਆ ਹੈ, ਉਸ ਦੀ ਰਜਿਸਟਰੇਸ਼ਨ ਸਵਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਣਕ ਕਲਾਂ ਦੇ ਨਾਂ 'ਤੇ ਪਤਾ ਚੱਲੀ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿੰਨਾਂ ਹਾਲਾਤਾਂ ਵਿਚ ਵਾਪਰਿਆ।

More News

NRI Post
..
NRI Post
..
NRI Post
..