ਨਿਹੰਗ ਸਿੰਘ ਦੇ ਬਾਣੇ ‘ਚ ਵਿਅਕਤੀ ਨੇ ਕੀਤੀ ਬੇਅਦਬੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਿਹੰਗ ਸਿੰਘ ਦੇ ਬਾਣੇ 'ਚ ਵਿਅਕਤੀ ਨੇ ਗੁਆਂਢੀਆਂ ਨੂੰ ਫਸਾਉਣ ਲਈ ਘਰ ਵਿੱਚ ਪਏ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ । ਪੁਲਿਸ ਅਧਿਕਾਰੀ ਬਲਜੀਤ ਕੌਰ ਨੇ ਦੱਸਿਆ ਕਿ ਕਰਮ ਸਿੰਘ ਦੀ ਗੁਆਂਢੀਆਂ ਨਾਲ ਕਿਸੇ ਨਾਲ ਨੂੰ ਲੈ ਕੇ ਲੜਾਈ ਹੋਈ ਸੀ। ਜਿਸ ਤੋਂ ਬਾਅਦ ਉਸ ਨੇ ਖੁਦ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗੁਆਂਢੀਆਂ ਨੂੰ ਫਸਾਉਣ ਲਈ ਬੇਅਦਬੀ ਕੀਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੇ ਸਤਿਕਾਰ ਕਮੇਟੀ ਨੂੰ ਗੁਰੂਦੁਆਰਾ ਸਾਹਿਬ ਜਾ ਕੇ ਫੋਨ ਕੀਤਾ ਕਿ ਉਸ ਦੇ ਘਰ ਕੁਝ ਅਣਪਛਾਤੇ ਵਿਅਕਤੀਆਂ ਨੇ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਤੇ ਫਿਰ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਹਨ। ਉੱਥੇ ਹੀ ਸਿੱਖ ਸੰਗਤ ਵਲੋਂ ਉਸ ਦਾ ਬੁਰੀ ਤਰਾਂ ਕੁਟਾਪਾ ਉਤਾਰਿਆ ਗਿਆ ਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

More News

NRI Post
..
NRI Post
..
NRI Post
..