ਗੁਆਂਢੀਆਂ ਤੋਂ ਦੁਖੀ ਵਿਅਕਤੀ ਨੇ ਨਿਗਲਿਆ ਜ਼ਹਿਰ, ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਆਂਢੀਆਂ ਤੋਂ ਦੁਖੀ ਹੋ ਕੇ ਜਤਿੰਦਰ ਸਿੰਘ ਨਾਮ ਦੇ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਗੁਰਜਿੰਦਰ ਕੌਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਉਸ ਦੇ ਪਤੀ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ ਹਰਜੀਤ ਸਿੰਘ , ਤੇਜਵਿੰਦਰ ਕੌਰ ਤੇ ਕੇਵਲ ਸਿੰਘ ਨੂੰ ਨਾਮਜ਼ਦ ਕੀਤਾ ਹੈ। ਪੀੜਤ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਜਤਿੰਦਰ ਸਿੰਘ ਨੇ 5 ਮਰਲੇ ਦਾ ਪਲਾਟ ਲਿਆ ਸੀ ਤੇ ਉਕਤ ਦੋਸ਼ੀ ਦੀ ਜ਼ਮੀਨ ਉਸ ਦੇ ਪਲਾਟ ਨਾਲ ਲੱਗਦੀ ਹੈ। ਦੋਸ਼ੀ ਉਸ ਨੂੰ ਮਕਾਨ ਨਹੀ ਬਣਾਉਣ ਦੇ ਰਹੇ ਸਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।