DC ਦਫ਼ਤਰ ਬਾਹਰੋਂ ਵਿਅਕਤੀ ਹੋਇਆ ਅਗਵਾ,ਵੀਡੀਓ ਹੋਈ ਵਾਇਰਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ DC ਦਫ਼ਤਰ ਦੇ ਬਾਹਰੋਂ ਇੱਕ ਵਿਅਕਤੀ ਨੂੰ ਅਗਵਾ ਕਰ ਲਿਆ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਵਲੋਂ ਲੋਕਾਂ ਕੋਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਪਰ ਕੋਈ ਵਿਅਕਤੀ ਉਸ ਦੀ ਮਦਦ ਲਈ ਅੱਗੇ ਨਹੀ ਆ ਰਿਹਾ। ਕੁਝ ਵਿਅਕਤੀਆਂ ਵਲੋਂ ਉਸ ਵਿਅਕਤੀ ਨੂੰ ਗੱਡੀ 'ਚ ਲਿਜਾਇਆ ਜਾ ਰਿਹਾ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਨੌਜਵਾਨ ਦਾ ਪਿੰਡ ਰੱਤਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ । ਉਸ ਦੇ ਪਿੰਡ ਦੀ ਰਹਿਣ ਵਾਲੀ ਮਹਿਲਾ ਨਾਲ ਉਸ ਦੇ ਪ੍ਰੇਮ ਸਬੰਧ ਚੱਲ ਰਿਹਾ ਸੀ ।ਜਾਣਕਾਰੀ ਅਨੁਸਾਰ ਮਹਿਲਾ 2 ਮਹੀਨੇ ਪਹਿਲਾਂ ਹੀ ਆਪਣੇ ਪਤੀ ਤੇ ਬੱਚਿਆਂ ਨੂੰ ਛੱਡ ਕੇ ਘਰੋਂ ਭੱਜ ਗਈ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ।