ਬਲਾਤਕਾਰ ਮਾਮਲੇ ‘ਚ ਥਾਣੇ ਬੰਦ ਕੈਦੀ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਨਾਭਾ ਸਦਨ ਥਾਣੇ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਕੈਦੀ ਨੇ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕੈਦੀ 'ਤੇ 17 ਸਾਲ ਦੀ ਨਾਬਾਲਗ ਨੂੰ ਭਜਾਉਣ ਦਾ ਮਾਮਲਾ ਦਰਜ ਸੀ। ਜਿਸ ਨੂੰ ਲੈ ਕੇ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਕੀਤਾ ਹੋਇਆ ਸੀ। ਬੂਟਾ ਸਿੰਘ ਕੈਦੀ ਨੇ ਹਵਾਲਾਤ ਦੇ ਅੰਦਰ ਹੀ ਫਾਹਾ ਲੱਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

ਪੁਲਿਸ ਵਲੋਂ ਜਦੋ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਤਾਂ ਉਸ ਦੀ ਇਲਾਜ ਦੌਰਾਨ ਮੌਤ ਹੋ ਹੋਈ । ਦੋਸ਼ੀ ਦੇ ਖਿਲਾਫ ਪਾਸਕੋ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਸੀ। ਨਾਬਾਲਗ ਪੀੜਤ ਕੁੜੀ ਦੇ ਮਾਪਿਆਂ ਦੇ ਬਿਆਨਾਂ ਆਧਾਰ 'ਤੇ ਬੂਟਾ ਸਿੰਘ ਤੇ ਭਜਾਉਣ , ਬਲਾਤਕਾਰ ਦਾ ਮਾਮਲਾ ਦਰਜ ਕਰ ਕੇ ਉਸ ਕਾਬੂ ਕੀਤਾ ਸੀ। ਜਦੋ ਪੀੜਤ ਕੁੜੀ ਦਾ ਮੈਡੀਕਲ ਕਰਵਾਇਆ ਗਿਆ ਤਾਂ ਉਸ 'ਚ ਸਾਹਮਣੇ ਆਇਆ ਸੀ ਕਿ ਉਸ ਨਾਲ ਬਲਾਤਕਾਰ ਹੋਇਆ ਹੈ।