ਸ਼ਰਾਬ ਫੈਕਟਰੀ ਦੇ ਬਾਹਰ ਲੱਗਾ ਧਰਨਾ, ਮਾਹੌਲ ਹੋਇਆ ਤਣਾਅਪੂਰਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਾ ਦੇ ਨਾਲ ਪੈਂਦੇ ਪਿੰਡ ਰਟੋਲ ਰੋਹੀ 'ਚ ਸ਼ਰਾਬ ਦੀ ਫੈਕਟਰੀ ਦੇ ਬਾਹਰ ਪਿਛਲੇ ਕਈ ਮਹੀਨਿਆਂ ਤੋਂ ਧਰਨਾ ਲੱਗਾ ਹੋਇਆ ਹੈ। ਇਸ ਮੌਕੇ 'ਤੇ ਭਾਰੀ ਪੁਲਿਸ ਫੋਰਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ । ਦੱਸਿਆ ਜਾ ਰਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ CM ਮਾਨ ਨਾਲ ਮੀਟਿੰਗ ਮੁਲਾਕਾਤ ਦੀ ਗੱਲ ਕਹਿ ਗਈ ਹੈ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਅੰਮ੍ਰਿਤ ਨੇ ਕਿਹਾ ਕਿ ਹਾਈ ਕੋਰਟ ਵਲੋਂ ਪ੍ਰਦਰਸ਼ਨਕਾਰੀਆਂ ਦੇ ਜਾਇਦਾਦ ਦਾ ਵੇਰਵਾ ਮੰਗਿਆ ਗਿਆ ਸੀ । ਹਾਈ ਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਧਰਨੇ ਨੂੰ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ। ਇਸ ਲਈ ਹਾਈ ਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜ਼ੁਰਮਾਨਾ ਲਗਾਇਆ ਹੈ ।

ਜ਼ਿਕਰਯੋਗ ਹੈ ਕਿ ਕਿਸਾਨ 145 ਦਿਨਾਂ ਤੋਂ ਧਰਨੇ 'ਤੇ ਬੈਠੇ ਹਨ। ਸਰਕਾਰ ਵਲੋਂ ਪੁਲਿਸ ਦੇ ਊਚ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। 8-8 ਐਂਬੂਲੈਸਾ ਦਾ ਪ੍ਰਬੰਧ ਵੀ ਕੀਤਾ ਗਿਆ । 4 ਫਾਇਰ ਬ੍ਰਿਗੇਡ ਤੇ 4 ਟੋਅ ਵੈ ਨਾਂ ਵੀ ਮੌਕੇ 'ਤੇ ਮੌਜੂਦ ਹਨ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ। ਪੁਲਿਸ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਸ਼ਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਪਿਕਟਿੰਗ ਤੋਂ ਪਹਿਲਾਂ ਬੋਰਹੋਲ ਕਰਨ ਸਮੇ ਡੂੰਘਾਈ 'ਤੇ ਜ਼ਹਿਰੀਲਾ ਪਾਣੀ ਨਿਕਲਿਆ ਹੈ। ਕਿਸਾਨਾਂ ਤੇ ਆਮ ਲੋਕਾਂ 'ਚ ਇਸ ਜ਼ਹਿਰੀਲੇ ਪਾਣੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ। ਇਸ ਕਾਰਨ ਉਨ੍ਹਾਂ ਵਲੋਂ ਫੈਕਟਰੀ ਬੰਦ ਕਰਵਾਉਣ ਲਈ ਧਰਨਾ ਦਿੱਤਾ ਜਾ ਰਹੀਆਂ ਹੈ।