10 ਦਿਨਾਂ ਤੋਂ ਜਿੰਦਗੀ ਦੀ ਜੰਗ ਲੜ ਰਹੇ ਪੰਜਾਬ ਪੁਲਿਸ ਦੇ ਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ ਦੇ ਪੰਜਾਬ ਕਾਂਸਟੇਬਲ ਸਤਨਾਮ ਰਾਏ ਸ਼ਰਮਾ ਦਾ ਕੁਝ ਦਿਨ ਪਹਿਲਾ ਭਿਆਨਕ ਹਾਦਸਾ ਹੋਇਆ ਸੀ। ਇਸ ਦੌਰਾਨ ਉਹ ਗੰਭੀਰ ਜਖ਼ਮੀ ਹੋ ਗਏ ਸੀ ਅੱਜ ਇਸ ਜਵਾਨ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਇਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕਿ ਬਰਨਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਇਹ ਬਰਨਾਲਾ ਦੇ ਥਾਣਾ ਪੀ. ਸੀ. ਆਰ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਮੋਹਾਲੀ ਦੇ ਕ੍ਰਿਕਟ ਸਟੇਡੀਅਮ ਵਿੱਚ ਡਿਊਟੀ ਤੋਂ ਬਰਨਾਲਾ ਪਰਤ ਰਿਹਾ ਸੀ ਕਿ ਪਟਿਆਲਾ ਨੇੜੇ ਪਹੁੰਚ ਕੇ ਉਸ ਦਾ ਭਿਆਨਕ ਸੜਕ ਹਾਦਸਾ ਹੋ ਗਿਆ। ਲਗਾਤਾਰ 10 ਦਿਨਾਂ ਤੋਂ ਉਹ ਜਿੰਦਗੀ ਮੌਤ ਦੀ ਲੜਾਈ ਲੜਨ ਤੋਂ ਬਾਅਦ ਆਖ਼ਿਰ ਉਸ ਦੀ ਅੱਜ ਮੌਤ ਹੋ ਗਈ। ਸਤਨਾਮ ਦੇ ਇਲਾਜ ਲਈ ਸੋਸ਼ਲ ਮੀਡਿਆ ਤੇ ਮਦਦ ਲਈ ਅਪੀਲ ਕੀਤੀ ਜਾ ਰਹੀ ਸੀ ਤੇ ਪੰਜਾਬ ਪੁਲਿਸ ਦੇ DGP ਦੇ ਵੀ ਟਵੀਟ ਕਰਕੇ ਸਤਨਾਮ ਦੇ ਇਲਾਜ ਲਈ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਸੀ ।