ਜ਼ਹਿਰੀਲੀ ਗੈਸ ਲੀਕ ਮਾਮਲੇ ਦੀ ਜਾਂਚ ਲਈ 8 ਵਿਭਾਗਾਂ ਦੀ ਟੀਮ ਦਾ ਗਠਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਗਿਆਸਪੁਰਾ 'ਚ ਪਿਛਲੇ ਦਿਨੀਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਤੇ ਇਸ ਘਟਨਾ ਸਮੇ ਕਈ ਲੋਕ ਬੇਹੋਸ਼ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਹੁਣ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਂਚ ਲਈ ਇੱਕ 8 ਵਿਭਾਗਾਂ ਵਾਲੀ ਟੀਮ ਦਾ ਗਠਨ ਕੀਤਾ ਗਿਆ । ਇਹ ਫੈਸਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਨੋਟਿਸ ਲੈਂਦੇ ਹੋਏ ਸੁਣਾਇਆ ਗਿਆ । ਜਿਨ੍ਹਾਂ 'ਚ ਹਾਈਡ੍ਰੋਜਨ ਸਲਫਾਈਡ ਗੈਸ ਲੀਕ ਹੋਣ ਕਾਰਨ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ।

8 ਵਿਭਾਗੀ ਟੀਮ ਨੂੰ ਇੱਕ ਹਫਤੇ ਅੰਦਰ ਮੀਟਿੰਗ ਕਰਨ ਲਈ ਕਿਹਾ ਗਿਆ ਹੈ ਤੇ ਜਾਂਚ ਦਾ ਕੰਮ ਇੱਕ ਮਹੀਨੇ 'ਚ ਪੂਰਾ ਕਰਨਾ ਪਵੇਗਾ । ਜੇਕਰ ਇਸ ਕਾਰਵਾਈ ਦੌਰਾਨ ਜਿੰਮੇਵਾਰ ਲੋਕਾਂ ਦੀ ਪਛਾਣ ਹੋ ਜਾਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।ਉੱਥੇ ਹੀ ਹੁਣ NGT ਵਲੋਂ ਜਾਰੀ ਆਦੇਸ਼ਾ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਮੁਆਵਜ਼ਾ ਮਿਲੇਗਾ, ਜਦਕਿ ਇਲਾਜ਼ ਅਧੀਨ ਲੋਕਾਂ ਨੂੰ ਹਾਲਤ ਦੀ ਗੰਭੀਰਤਾ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।