ਸਰਕਾਰੀ ਸਕੂਲ ‘ਚ ਵਿਦਿਆਰਥਣਾਂ ਦੇ ਬਿਮਾਰ ਹੋਣ ‘ਤੇ ਇਲਾਜ ਲਈ ਬੁਲਾਇਆ ਤਾਂਤਰਿਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਸਰਕਾਰੀ ਸਕੂਲ ਦੇ ਪ੍ਰਸ਼ਾਸਨ ਵਲੋਂ ਰੋਟੀ ਖਾਣ ਤੋਂ ਬਾਅਦ 16 ਵਿਦਿਆਰਥੀਆਂ ਦੇ ਬਿਮਾਰ ਹੋਣ 'ਤੇ ਇਲਾਜ ਲਈ ਤਾਂਤਰਿਕ ਬੁਲਾਇਆ ਗਿਆ। ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਨੇ ਨੋਟਿਸ ਵੀ ਜਾਰੀ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਮੀਡੀਆ ਦੀ ਜਾਣਕਾਰੀ ਸਹੀ ਹੈ ਤਾਂ ਇਹ ਪੀੜਤ ਵਿਦਿਆਰਥਣਾਂ ਦੇ ਮਨੁੱਖੀ ਅਧਿਕਾਰ ਦੀ ਉਲੰਘਣਾ ਦੇ ਬਰਾਬਰ ਹੈ।

ਜਿਨ੍ਹਾਂ ਨੂੰ ਬਿਮਾਰ ਹੋਣ ਤੋਂ ਬਾਅਦ ਇਲਾਜ ਲਈ ਹਸਪਤਾਲ ਲੈ ਕੇ ਜਾਣ ਦੀ ਬਜਾਏ ਤਾਂਤਰਿਕ ਨੂੰ ਬੁਲਾਇਆ ਗਿਆ। NHRC ਨੇ ਖਬਰਾਂ ਦੇ ਆਧਾਰ 'ਤੇ ਨੋਟਿਸ ਲਿਆ ਹੈ। ਦੱਸਿਆ ਜਾ ਰਿਹਾ ਪੁਲਿਸ ਨੇ ਮਾਮਲੇ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਬਿਮਾਰ ਵਿਦਿਆਰਥਣਾਂ ਨੂੰ ਹਸਪਤਾਲ ਵਿੱਚ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ ।