ਦੀਵਾਲੀ ਮੌਕੇ ਕੱਪੜਿਆਂ ਦੇ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਦੀਵਾਲੀ ਵਾਲੇ ਦਿਨ ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ੋਅਰੂਮ ਵਿੱਚ ਭਿਆਨਕ ਅੱਗ ਲਗ ਗਈ ਹੈ ।ਇਸ ਘਟਨਾ ਮੌਕੇ ਲੋਕਾਂ ਵਲੋਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਅੱਗ ਲੱਗਣ ਨਾਲ ਸ਼ੋਅਰੂਮ ਦੇ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ । ਅੱਗ ਤੇ ਕਾਬੂ ਪਾਉਣ ਵਿੱਚ ਫਾਇਰ ਬ੍ਰਿਗੇਡ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਫਿਲਹਾਲ ਇਸ ਘਟਨਾ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ।