ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੈਸ ਸਿਲੰਡਰ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਇੱਕ ਮਹਿਲਾ ਬੁਰੀ ਤਰਾਂ ਝੁਲਸ ਗਈ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੀੜਤ ਮਹਿਲਾ ਜਸਵਿੰਦਰ ਕੌਰ ਨੇ ਕਿਹਾ ਉਹ ਘਰ 'ਚ ਇੱਕਲੀ ਸੀ ਤੇ ਰਸੋਈ 'ਚ ਸਬਜ਼ੀ ਬਣਾ ਰਹੀ ਸੀ ।ਇਸ ਦੌਰਾਨ ਅਚਾਨਕ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗ ਗਈ। ਇਸ ਘਟਨਾ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ । ਲੋਕਾਂ ਵਲੋਂ ਮਹਿਲਾ ਦੀ ਮਦਦ ਕੀਤੀ ਗਈ। ਲੋਕਾਂ ਨੇ ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ । ਇਸ ਹਾਦਸੇ ਕਾਰਨ ਘਰ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ । ਫਿਲਹਾਲ ਪੁਲਿਸ ਨੇ ਕਿਹਾ ਬਣਦੀ ਹੋਈ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..