ਮੈਟਲ ਹਸਪਤਾਲ ‘ਚੋ ਅੱਤਵਾਦੀ ਹੋਇਆ ਫਰਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਮੈਟਲ ਹਸਪਤਾਲ ਤੋਂ ਇਕ ਅੱਤਵਾਦੀ ਫਰਾਰ ਹੋ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਭਾਜੜਾਂ ਪਾ ਗਿਆ ਹਨ। ਪੁਲਿਸ ਨੇ ਗੁਰਦਾਸਪੁਰ ਦੇ ਪਿੰਡ ਗੋਤਪੋਕਰ ਦੇ ਰਹਿਣ ਵਾਲੇ ਫਰਾਰ ਅੱਤਵਾਦੀ ਆਸ਼ੀਸ਼ ਮਸੀਹ ਦੀ ਫੋਟੋ ਜਾਰੀ ਕੀਤੀ ਹੈ। ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਹ ਦੋਸ਼ੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਦੀ ਸੂਚਨਾ ਪੁਲਿਸ ਨੂੰ ਦੇਵੇ।

ਇਸ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ 9781130215 ਨੰਬਰ ਵੀ ਜਾਰੀ ਕੀਤਾ ਹੈ । ਇਸ ਮਾਮਲੇ ਨੂੰ 'ਚ ਪੁਲਿਸ ਪ੍ਰਸ਼ਾਸਨ ਦੀ ਲਾਪ੍ਰਵਾਹੀ ਦੱਸੀ ਜਾ ਰਹੀ ਹੈ। ਕਈ ਸਵਾਲ ਖੜੇ ਹੋ ਰਹੇ ਹਨ ਕਿ ਜੇਕਰ ਇਹ ਮਾਨਸਿਕ ਰੋਗੀ ਸੀ ਤਾਂ ਉਹ ਭੱਜਿਆ ਕਿਵੇਂ? ਫਿਲਹਾਲ ਪੁਲਿਸ ਵਲੋਂ ਫਰਾਰ ਅੱਤਵਾਦੀ ਦੀ ਭਾਲ ਕੀਤੀ ਜਾ ਰਹੀ ਹੈ। ਅੱਤਵਾਦੀ ਆਸ਼ੀਸ਼ ਪਾਕਿਸਤਾਨ ਦੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਨੇ ਸਮਰਥਨ ਦਿੱਤਾ ਸੀ ਜੋ ਕਿ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।