ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਵਾਪਰਿਆ ਦਰਦਨਾਕ ਹਾਦਸਾ, ਮਾਂ-ਪੁੱਤ ਸਮੇਤ 4 ਦੀ ਮੌਤ

by jagjeetkaur

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ 'ਤੇ ਅੱਜ ਸਵੇਰ ਕਾਰ ਦੇ ਦਰੱਖਤ ਨਾਲ ਟਕਰਾਉਣ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਟੱਕਰ ਐਨੀ ਜ਼ਬਰਦਸਤ ਸੀ ਕਿ ਗੱਡੀ ਦੇ ਏਅਰਬੈਗ ਤੱਕ ਖੁੱਲ੍ਹ ਗਏ ਤੇ ਇਸ ਹਾਦਸੇ ਵਿਚ ਮਾਂ ਅਤੇ ਪੁੱਤਰ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ। ਵਿਅਕਤੀਆਂ ਦੀ ਮੌਤ ਦੀ ਵੀ ਖਬਰ ਹੈ। 3 ਗੰਭੀਰ ਜ਼ਖਮੀ ਹਨ।

ਜਾਣਕਾਰੀ ਮੁਤਾਬਕ ਕਾਰ ਸੜਕ ‘ਤੇ ਜਾ ਰਹੀ ਸੀ ਕਿ ਅਚਾਨਕ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਤੇ ਦਰਖਤ ਨਾਲ ਟਕਰਾ ਜਾਂਦੀ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਗੱਡੀ ਕਬਾੜ ਬਣ ਚੁੱਕੀ ਹੈ। ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਸਟੇਅਰਿੰਗ ਵੀ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਪੁਲਿਸ ਅਧਿਕਾਰੀਆਂ ਵੱਲੋਂ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਇਆ ਜਾਂਦਾ ਹੈ।