ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

by nripost

ਗੁਰਦਸਪੂਰ (ਰਾਘਵ): ਬੀਤੀ ਰਾਤ ਫਤਹਿਗੜ੍ਹ ਚੂੜੀਆਂ ਰੋਡ ’ਤੇ ਪਿੰਡ ਰਾਅਪੁਰ ਨੇੜੇ ਘੜੁੱਕੇ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ’ਚ ਜਖਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਨਸੀਰਪੁਰ ਹਾਲ ਵਾਸੀ ਪਿੰਡ ਜਾਂਗਲਾ ਵਜੋਂ ਹੋਈ ਹੈ, ਜਦ ਕਿ ਗੰਭੀਰ ਜ਼ਖਮੀ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਾਂਗਲਾ ਅੰਮ੍ਰਿਤਸਰ ਦੇ ਹਸਪਤਾਲ ’ਚ ਜ਼ੇਰੇ ਇਲਾਜ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਕਰਦੇ ਸਬ ਇੰਸਪੈਕਟਰ ਨਰਜੀਤ ਸਿੰਘ, ਏ. ਐੱਸ. ਆਈ. ਮਨਜਿੰਦਰ ਸਿੰਘ ਅਤੇ ਹੌਲਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ ਸਾਢੇ 9 ਵਜੇ ਮਨਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਡਾ ਆਲੀਵਾਲ ਤੋਂ ਆਪਣੇ ਪਿੰਡ ਜਾਂਗਲਾ ਨੂੰ ਜਾ ਰਹੇ ਸਨ। ਜਦੋਂ ਉਹ ਮੇਨ ਫਤਹਿਗੜ੍ਹ ਚੂੜੀਆਂ ਰੋਡ ’ਤੇ ਪਿੰਡ ਰਾਪੁਰ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਫਤਹਿਗੜ੍ਹ ਚੂੜੀਆਂ ਸਾਈਡ ਤੋਂ ਆ ਰਹੇ ਪੀਟਰ ਰੇਹੜੇ ਨਾਲ ਟੱਕਰ ਹੋ ਗਈ, ਜਿਸ ਕਾਰਨ ਮਨਦੀਪ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਅੰਮ੍ਰਿਤਪਾਲ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ ਗਿਆ, ਜਿੱਥੇ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਦਾ ਰੈਫਰ ਕਰ ਦਿੱਤਾ ਗਿਆ। ਸਬ ਇੰਸਪੈਕਟਰ ਨਿਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਦੀਪ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੀਟਰ ਰੇਹੜਾ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਗਈ ਹੈ।

More News

NRI Post
..
NRI Post
..
NRI Post
..