ਕੁਕਰਮ ਦਾ ਝੂਠਾ ਪਰਚਾ ਦਰਜ਼ ਹੋਣ ‘ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਬਸਤੀ ਸ਼ੇਖ 'ਚ ਹੋਲੀ ਮੌਕੇ ਬੱਚੇ ਨਾਲ ਕੁਕਰਮ ਹੋਣ ਦੇ ਮਾਮਲੇ 'ਚ ਪੁਲਿਸ ਨੇ 3 ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ 'ਚੋ 1 ਨੌਜਵਾਨ ਨੇ ਅੱਜ ਖ਼ੁਦਕੁਸ਼ੀ ਕਰ ਲਈ ਹੈ । ਨੌਜਵਾਨ ਦੀ ਪਛਾਣ ਬਲਵੀਰ ਸਿੰਘ ਦੇ ਰੂਪ 'ਚ ਹੋਈ ਹੈ ।ਪਰਿਵਾਰਿਕ ਮੈਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਮੁੰਡੇ 'ਤੇ ਕੁਕਰਮ ਦਾ ਝੂਠਾ ਪਰਚਾ ਦਰਜ਼ ਕੀਤਾ ਗਿਆ ਸੀ।ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕਾ ਵਾਸੀਆਂ ਤੇ ਪਰਿਵਾਰ ਵਿੱਚ ਕਾਫੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਪਰਿਵਾਰਿਕ ਮੈਬਰਾਂ ਨੇ ਕਿਹਾ ਜੇਕਰ ਪੁਲਿਸ ਝੂਠੇ ਮਾਮਲੇ 'ਚ ਫਸਾਉਣ ਵਾਲਿਆਂ ਨੂੰ ਜਲਦ ਕਾਬੂ ਨਹੀਂ ਕਰਦੀ ਤਾਂ ਉਹ ਧਰਨਾ ਪ੍ਰਦਰਸ਼ਨ ਕਰਨਗੇ। ਕੁਕਰਮ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ ।ਜਿਨ੍ਹਾਂ ਕੋਲੋਂ ਪੁੱਛਗਿੱਛ ਚੱਲ ਰਹੀ ਸੀ ,ਇਨ੍ਹਾਂ ਨੌਜਵਾਨਾਂ ਨੇ ਹੀ ਜਾਂਚ ਵਿੱਚ ਬਲਵੀਰ ਸਿੰਘ ਦਾ ਨਾਮ ਲਿਆ ਸੀ ।

More News

NRI Post
..
NRI Post
..
NRI Post
..