ਫੋਜ ਦੀ ਭਰਤੀ ਰੈਲੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਸਪੂਰ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਫੋਜ ਦੀ ਭਰਤੀ ਦੌਰਾਨ ਰਕ ਨੌਜਵਾਨ ਨੂੰ 1600 ਮੀਟਰ ਦੀ ਦੌੜ ਕਰਦੇ ਸਮੇ ਦਿਲ ਦਾ ਦੌਰਾ ਪਾ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ 1 ਸਤੰਬਰ ਤੋਂ ਜ਼ਿਲਾ ਪਠਾਨਕੋਟ ਦੇ ਨੌਜਵਾਨਾਂ ਦੀ ਫੋਜ ਭਰਤੀ ਰੈਲੀ ਚੱਲ ਰਹੀ ਹੈ।ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ (20) ਜ਼ਿਲਾ ਪਠਾਨਕੋਟ ਦੇ ਰੂਪ ਵਿੱਚ ਹੋਈ ਹੈ।

ਇਸ ਰੈਲੀ ਦੌਰਾਨ ਇਕ ਹੋਰ ਨੌਜਵਾਨ ਦੀ ਸਿਹਤ ਖਰਾਬ ਹੋ ਗਈ ਸੀ।ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ।ਉਸ ਨੌਜਵਾਨ ਦੀ ਪਛਾਣ ਰੋਹਿਤ ਚੰਡੀਗੜ੍ਹ ਦੇ ਰੂਪ ਵਿੱਚ ਹੋਈ ਹੈ। ਜਿਸ ਦੀ ਹਾਲਤ ਵਿੱਚ ਹੁਣ ਸੁਧਾਰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਸ਼ਵਨੀ ਫਾਈਨਲ ਰਾਊਂਡ 'ਚ ਪਹੁੰਚਿਆ, ਉਹ ਅਚਾਨਕ ਹੀ ਟਰੈਕ ਤੇ ਡਿੱਗ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਮ੍ਰਿਤਕ ਦੇ ਪਰਿਵਾਰ ਦਾ ਰੋ- ਰੋ ਬੁਰਾ ਹੋ ਗਿਆ ਹੈ ।