ਕੈਨੇਡਾ ‘ਚ ਭਾਰਤੀ ਮੂਲ ਦੇ ਨੌਜਵਾਨ ਦੀ ਪਾਣੀ ‘ਚ ਡੁੱਬਣ ਨਾਲ ਹੋਈ ਮੌਤ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਭਾਰਤੀ ਮੂਲ ਦੇ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਕਿ 37 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਡੂੰਘੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਸਾਥੀਆਂ ਦੇ ਨਾਲ Bow River ਵਿਖੇ ਘੁੰਮਣ ਲਈ ਗਿਆ ਹੋਇਆ ਸੀ। ਮ੍ਰਿਤਕ ਪੰਜਾਬ ਦੇ ਸੰਗਰੂਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਵਿਦੇਸ਼ 'ਚ ਲਗਾਤਾਰ ਭਾਰਤੀ ਮੂਲ ਦੇ ਨੌਜਵਾਨਾਂ ਦੀ ਕਿਸੇ ਨਾ ਕਿਸੇ ਕਾਰਨ ਮੌਤਾਂ ਹੋ ਰਹੀਆਂ ਹਨ।