ਗਵਾਲੀਅਰ (ਪਾਇਲ): ਗਵਾਲੀਅਰ ਤੋਂ ਇਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਇੱਕ ਲੜਕੀ ਨੂੰ ਗੋਲੀ ਮਾਰ ਕੇ ਦਹਿਸ਼ਤ ਫੈਲਾ ਦਿੱਤੀ ਹੈ। ਇਸ ਘਟਨਾ 'ਚ ਜਾਨਵੀ ਭਦੌਰੀਆ ਨਾਂ ਦੀ ਲੜਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਹੈ, ਜਿਸ ਨੂੰ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਗੋਲੀ ਚਲਾਉਣ ਦਾ ਦੋਸ਼ ਮੋਨੂੰ ਜੋਸ਼ੀ ਨਾਂ ਦੇ ਨੌਜਵਾਨ 'ਤੇ ਹੈ। ਮੁਲਜ਼ਮ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੁਲਜ਼ਮ ਕੋਲੋਂ ਇੱਕ ਦੇਸੀ ਪਿਸਤੌਲ ਵੀ ਬਰਾਮਦ ਹੋਇਆ ਹੈ।
ਦੱਸ ਦਇਏ ਕਿ ਜਾਣਕਾਰੀ ਅਨੁਸਾਰ ਲੜਕੀ ਵਿਧਵਾ ਹੈ ਅਤੇ ਤਿੰਨ ਸਾਲ ਦੀ ਬੱਚੀ ਦੀ ਮਾਂ ਹੈ। ਇਸ ਘਟਨਾ ਦੇ ਪਿੱਛੇ ਪ੍ਰੇਮ ਸਬੰਧਾਂ 'ਚ ਤਕਰਾਰ ਹੋਣ ਦਾ ਕਾਰਨ ਸਾਹਮਣੇ ਆ ਰਿਹਾ ਹੈ। ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਨੌਜਵਾਨ ਨੇ ਗੋਲੀ ਚਲਾ ਦਿੱਤੀ। ਇਹ ਘਟਨਾ ਗੋਲਾ ਕਾ ਮੰਦਰ ਥਾਣਾ ਖੇਤਰ ਦੀ ਸੈਨਿਕ ਕਾਲੋਨੀ ਵਿੱਚ ਵਾਪਰੀ। ਇਸ ਲਈ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।


