ਆਪਸੀ ਰੰਜਿਸ਼ ਦੇ ਚਲਦੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਦੋਸਤ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕੀਤੀ ਗਈ। ਦੋਸਤ ਨੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ, ਫਿਰ ਉਸ ਨੂੰ ਸਿਟੀ ਸਟੇਸ਼ਨ ਕੋਲੋਂ ਲਾਈਨਾਂ 'ਤੇ ਸੁੱਟ ਦਿੱਤਾ। ਜਦੋ ਉਥੋਂ ਜਾ ਰਹੇ ਲੋਕਾਂ ਨੇ ਦੇਖਿਆ ਤਾਂ ਉਸ ਨੂੰ ਚੁੱਕ ਕੇ ਉਸ ਦੇ ਪਰਿਵਾਰਿਕ ਮੈਬਰਾਂ ਨੂੰ ਸੂਚਨਾ ਦਿੱਤੀ । ਦੱਸਿਆ ਜਾ ਰਿਹਾ ਕਿ ਪੀੜਤ ਦੀ ਪਛਾਣ ਦੀਪਕ ਵਾਸੀ ਗੜ੍ਹਾ ਦੇ ਰੂਪ 'ਚ ਹੋਈ ਹੈ । ਨੌਜਵਾਨਾਂ ਨੇ ਦੀਪਕ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ।

ਜਿਸ ਕਾਰਨ ਉਸ ਦੇ ਸਿਰ 'ਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਪੀੜਤ ਦੀਪਕ ਨੇ ਦੱਸਿਆ ਕਿ ਉਹ APG ਕਾਲਜ 'ਚ ਵਿਦਿਆਰਥੀਆਂ ਦੀ ਪ੍ਰਧਾਨਗੀ ਲਈ ਮੀਟਿੰਗ ਕਰਨ ਲਈ ਹੈਨਰੀ ਦੇ ਪੰਪ ਆਇਆ ਸੀ, ਉੱਥੇ ਗਲੀ ਵਿੱਚ ਜਦੋ ਉਹ ਚਾਹ ਵਾਲੀ ਦੁਕਾਨ 'ਤੇ ਚਾਹ ਪੀ ਰਿਹਾ ਸੀ ਤਾਂ ਬਾਸੂ ਤੇ ਉਸ ਦੇ ਨਾਲ ਕੁਝ ਨੌਜਵਾਨਾਂ ਨੇ ਆ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਕਾਰ 'ਚ ਬਿਠਾ ਦਿੱਤਾ ਜਦੋ ਉਹ ਬੇਹੋਸ਼ ਹੋ ਗਿਆ ਤਾਂ ਉਨ੍ਹਾਂ ਨੇ ਉਸ ਨੂੰ ਰੇਲਵੇ ਸਟੇਸ਼ਨ ਦੀਆਂ ਲਾਈਨਾਂ 'ਤੇ ਸੁੱਟ ਦਿੱਤਾ ਤੇ ਖੁਦ ਮੌਕੇ ਤੋਂ ਫਰਾਰ ਹੋ ਗਏ।