ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਮਹਿੰਦਰਾ ਗੱਡੀ ਵਿੱਚ ਅਜਨਾਲਾ ਵੱਲ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਸ ਨੌਜਵਾਨ ਦੀ ਪਛਾਣ ਕਰਵ ਦੇ ਰੂਪ ਵਿੱਚ ਹੋਈ ਹੈ, ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਤਰਨਤਾਰਨ ਦਾ ਰਹਿਣ ਵਾਲਾ ਕਨਵ ਆਪਣੀ ਗੱਡੀ ਵਿੱਚ ਜਾ ਰਿਹਾ ਸੀ। ਜਦੋ ਉਹ ਅਜਨਾਲਾ ਕੋਲੋਂ ਪਹੁੰਚਿਆ ਤਾਂ ਇਕ ਇਨੋਵਾ ਵਿੱਚ 4 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਨ੍ਹਾਂ ਨੌਜਵਾਨਾਂ ਨੇ ਉਸ ਤੇ ਗੋਲੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਜਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ ਇਸ ਘਟਨਾ ਦੀ ਸੂਚਨਾ ਰਾਹਗੀਰਾਂ ਨੇ ਪੁਲਿਸ ਨੂੰ ਦਿੱਤੀ ਗਈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਨੇ ਕਿਹਾ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..