ਕਾਰ ‘ਚ ਆਏ ਨੌਜਵਾਨ ਨੇ ਢਾਈ ਸਾਲਾ ਬੱਚੀ ਨੂੰ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਹੋਈ ਛਿਤੱਤ ਪਰੇਡ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਭਾਮੀਆਂ ਕਲਾਂ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਢਾਈ ਸਾਲਾਂ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਕਿ ਜਦੋ ਨੌਜਵਾਨ ਬੱਚੀ ਨੂੰ ਅਗਵਾ ਕਰਨ ਲੱਗਾ ਤੇ ਲੋਕਾਂ ਨੇ ਮੌਕੇ 'ਤੇ ਹੀ ਨੌਜਵਾਨ ਨੂੰ ਦਬੋਚ ਲਿਆ ਤੇ ਉਸ ਨਾਲ ਕੁੱਟਮਾਰ ਕੀਤੀ । ਜਾਣਕਾਰੀ ਅਨੁਸਾਰ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ।ਇਸ ਦੌਰਾਨ ਕਾਰ 'ਚ ਇੱਕ ਨੌਜਵਾਨ ਆਇਆ ਤੇ ਬੱਚੀ ਨੂੰ ਚੁੱਕ ਕੇ ਲਿਜਾ ਰਿਹਾ ਸੀ ਕਿ ਬੱਚੀ ਦੀ ਮਾਂ ਨੇ ਉਸ ਨੂੰ ਦੇਖ ਲਿਆ। ਮਾਂ ਨੇ ਰੌਲਾ ਪਾ ਕੇ ਲੋਕਾਂ ਨੂੰ ਇਕੱਠਾ ਕਰ ਲਿਆ। ਜਿਨ੍ਹਾਂ ਨੇ ਮੌਕੇ 'ਤੇ ਹੀ ਨੌਜਵਾਨ ਨੂੰ ਦਬੋਚ ਲਿਆ ਤੇ ਉਸ ਦੀ ਜਮ ਕੇ ਛਿਤੱਤ ਪਰੇਡ ਕੀਤੀ। ਲੋਕਾਂ ਨੇ ਮੌਕੇ 'ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ । ਪੁਲਿਸ ਨੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ । ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਦੋਸ਼ੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ।