ਦੋ ਮਹੀਨੇ ਪਹਿਲਾਂ ਪੰਜਾਬ ਤੋਂ ਗ੍ਰੀਸ ਆਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

by jaskamal

ਨਿਊਜ਼ ਡੈਸਕ : ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ 'ਚ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਹਨ ਤਾਂ ਜੋ ਉਹ ਆਪਣੇ ਘਰ ਦੀ ਆਰਥਿਕ ਹਾਲਾਤ ਨੂੰ ਸੁਧਾਰ ਸਕਣ ਪਰ ਕਈ ਵਾਰ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਪੂਰਾ ਨਹੀਂ ਹੋ ਪਾਉਂਦਾ। ਅਜਿਹਾ ਹੀ ਇਕ ਮਾਮਲਾ ਪਿੰਡ ਔੜ ਤੋਂ ਸਾਹਮਣੇ ਆਇਆ ਹੈ ਜਿਥੇ ਗ੍ਰੀਸ ਗਏ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਗੁਰਸ਼ਰਨ ਸਿੰਘ ਉਰਫ ਮਾਣੀ ਪੁੱਤਰ ਯੋਗਰਾਜ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਉਹ ਦੋ ਮਹੀਨੇ ਪਹਿਲਾਂ ਹੀ ਪੈਸੇ ਕਮਾਉਣ ਲਈ ਗ੍ਰੀਨ ਗਿਆ ਸੀ ਤੇ ਬੀਤੇ ਦਿਨੀਂ ਖਬਰ ਮਿਲੀ ਕੀ ਸੜਕ ਦੁਰਘਟਨਾ ਵਿਚ ਉਸ ਦੀ ਮੌਤ ਹੋ ਗਈ ਹੈ। ਟਰਾਲੇ ਹੇਠਾਂ ਆਉਣ ਕਰਕੇ ਗੁਰਸ਼ਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

More News

NRI Post
..
NRI Post
..
NRI Post
..