ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਵਿਦੇਸ਼ ਤੋਂ ਆਏ ਨੌਜਵਾਨ ਨੇ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪਿੰਡ ਔਲਖ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਹਰਦੀਪ ਜੋ ਕਿ ਕੁਝ ਸਮੇ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ। ਉਹ ਆਪਣੇ ਮਾਪਿਆਂ ਤੋਂ ਅਲੱਗ ਰਹਿੰਦਾ ਸੀ ਤੇ ਬੀਤੀ ਦਿਨੀਂ ਉਸ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।