ਕੰਮ ਕਰਨ ਲਈ ਪੰਜਾਬ ਤੋਂ ਗੁਜਰਾਤ ਗਏ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਪਿੰਡ ਮੁੰਨਾਵਾਲੀ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਇਕ ਨੌਜਵਾਨ ਦੀਪਕ ਨੌਕਰੀ ਕਰਨ ਗੁਜਰਾਤ ਗਿਆ ਸੀ। ਜਿਸ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ । ਇਹ ਸੂਚਨਾ ਮਿਲਣ ਤੋਂ ਬਾਅਦ ਪਿੰਡ ਤੇ ਪਰਿਵਾਰਿਕ ਮੈਬਰਾਂ 'ਚ ਸੋਗ ਦੀ ਲਹਿਰ ਆ ਗਈ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ 5 ਭੈਣ ਦਾ ਇਕਲੌਤਾ ਭਰਾ ਸੀ ਜੋ ਕਿ ਕੰਮ ਕਰਨ ਗੁਜਰਾਤ ਗਿਆ ਹੋਇਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਦਾ ਦੋਸ਼ ਹੈ ਕਿ ਦੀਪਕ ਦਾ ਕਤਲ ਕੀਤਾ ਗਿਆ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਦੀਪਕ ਦੀ ਮੌਤ ਕੋਈ ਦੁਰਘਟਨਾ ਨਹੀਂ ਹੈ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ 2 ਸਾਲ ਪਹਿਲਾ ਰੋਜ਼ੀ ਰੋਟੀ ਕਮਾਉਣ ਲਈ ਗੁਜਰਾਤ ਨੌਕਰੀ ਕਰਨ ਲਈ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਦੀਪਕ ਨੇ ਸੋਸ਼ਲ ਮੀਡਿਆ ਤੇ ਮੌਤ ਨੂੰ ਲੈ ਕੇ ਇਕ ਵੀਡੀਓ ਵੀ ਪਾਈ ਹੈ ਜਿਸ ਤੋਂ ਮਦਦ ਮਿਲ ਸਕਦੀ ਹੈ ।ਪਰਿਵਾਰਿਕ ਮੈਬਰਾਂ ਨੇ ਪੁਲਿਸ ਕੋਲੋਂ ਇਨਸਾਫ ਦੀ ਮੰਗ ਕਰਦੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।