ਸ਼ੋਭਾ ਯਾਤਰਾ ਦੇਖਣ ਗਏ ਨੌਜਵਾਨ ਨੂੰ ਗੋਲੀਆਂ ਮਾਰ ਕੀਤਾ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸ਼ੋਭਾ ਯਾਤਰਾ ਦੇਖਣ ਗਏ ਨੌਜਵਾਨ ਨੂੰ ਗੋਲੀਆਂ ਮਾਰ ਕੇ ਜਖ਼ਮੀ ਕਰ ਦਿੱਤਾ ਗਿਆ। ਜਖ਼ਮੀ ਨੌਜਵਾਨ ਦੀ ਪਛਾਣ ਕਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਰੂਪ 'ਚ ਹੋਈ ਹੈ। ਗੋਲੀ ਲੱਗਣ ਕਾਰਨ ਜਖ਼ਮੀ ਕਬੀਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਕਾਰਨ ਡਾਕਟਰਾਂ ਨੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੋਭਾ ਯਾਤਰਾ ਦੌਰਾਨ ਕਿਸੇ ਦੀ ਦੁਕਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ ।