ਫਾਸਟ ਵੇਅ ਕੇਬਲ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਰਾਮਾਮੰਡੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿਰਾਏ ਤੇ ਰਹਿਣ ਵਾਲੇ ਫਾਸਟ ਵੇਅ ਕੇਬਲ 'ਚ ਕੰਮ ਕਰਨ ਵਾਲੇ 27 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਆਕਾਸ਼ ਕੁਮਾਰ ਵਾਸੀ ਉੱਤਰ ਪ੍ਰਦੇਸ਼ ਦੇ ਰੂਪ 'ਚ ਹੋਈ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਾਸਟ ਵੇਅ ਦਫਤਰ ਤੋਂ ਫੋਨ ਆਇਆ ,ਉਨ੍ਹਾਂ ਨੇ ਦੱਸਿਆ ਕਿ ਆਕਾਸ਼ ਨਾਮ ਦਾ ਨੌਜਵਾਨ ਫੋਨ ਨਹੀ ਚੁੱਕ ਰਿਹਾ । ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਆਕਾਸ਼ ਦੇ ਘਰ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ 'ਤੇ ਲਟਕ ਰਹੀ ਸੀ, ਹਾਲਾਂਕਿ ਕਮਰੇ ਵਿੱਚੋ ਕੋਈ ਸੁਸਾਈਂਡ ਨੋਟ ਨਹੀ ਮਿਲਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।