ਮਹਿਲਾ ‘ਤੇ ਤੇਜ਼ਾਬ ਸੁੱਟਣ ਮਾਮਲੇ ‘ਚ ਨਾਮਜ਼ਦ ਨੌਜਵਾਨ ਨੇ ਕੀਤੀ ਆਤਮਹੱਤਿਆ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਮਲੋਟ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਗੁਰੂ ਨਾਨਕ ਨਗਰੀ 'ਚ 30 ਸਾਲਾ ਮਹਿਲਾ 'ਤੇ ਤੇਜ਼ਾਬ ਸੁੱਟਣ ਦੇ ਮਾਮਲੇ ਵਿੱਚ ਨਾਮਜ਼ਦ ਮੁੰਡੇ ਨੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕ ਦੀ ਲਾਸ਼ ਖੇਤਾਂ 'ਚੋ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਮ੍ਰਿਤਕ ਨੇ ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕੀਤੀ ਸੀ । ਵੀਡੀਓ 'ਚ ਨੌਜਵਾਨ ਨੇ ਕੁੜੀ ਦੀ ਮਾਂ ਤੇ ਇੱਕ ਹੋਰ ਵਿਅਕਤੀ 'ਤੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਖ਼ੁਦਕੁਸ਼ੀ ਕੀਤੀ ਹੈ ।

ਜਾਣਕਾਰੀ ਅਨੁਸਾਰ ਮਹਿਲਾ 'ਤੇ ਤੇਜ਼ਾਬ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਪ੍ਰਦੀਪ ਕੁਮਾਰ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਸੀ। ਪੁਲਿਸ ਵਲੋਂ ਪ੍ਰਦੀਪ ਦੀ ਆਖ਼ਰੀ ਲੋਕੇਸ਼ਨ ਦੇ ਆਧਾਰ 'ਤੇ ਹਰਿਆਣਾ ਵਿੱਚ ਛਾਪੇਮਾਰੀ ਕੀਤੀ ਗਈ ਪਰ ਸ਼ਾਮ ਸਮੇ ਉਕਤ ਨੌਜਵਾਨ ਪ੍ਰਦੀਪ ਦੀ ਖੇਤਾਂ 'ਚੋ ਲਾਸ਼ ਮਿਲੀ । ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਪ੍ਰਦੀਪ ਦੇ ਖ਼ਿਲਾਫ਼ ਮਟੋਲ ਥਾਣੇ 'ਚ ਪਹਿਲਾ ਹੀ ਮਾਮਲਾ ਦਰਜ਼ ਸੀ । ਫਿਲਹਾਲ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ ।