ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਆਪ ਵਿਧਾਇਕ ਕੋਲੋਂ ਗੈਂਗਸਟਰ ਨੇ ਫਿਰੌਤੀ ਵੀ ਮੰਗੀ ਹੈ। ਦੱਸ ਦਈਏ ਕਿ ਵਿਧਾਇਕ ਗੁਰਪ੍ਰੀਤ ਸਿੰਘ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿਤੀ ਹੈ। ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਨੇ ਉਨ੍ਹਾਂ ਕੋਲੋਂ 25 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਫੋਨ ਆਈ ਸੀ ਤੇ ਫੋਨ ਕਰਨ ਵਾਲਾ ਖੁਦ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਦੱਸ ਰਹੀ ਸੀ। ਉਸ ਨੇ ਫੋਨ ਤੇ ਕਿਹਾ ਕਿ ਜੇਕਰ ਉਸ ਨੂੰ ਫਿਰੌਤੀ ਨਹੀਂ ਦਿੱਤੀ ਤਾਂ ਉਹ ਉਸ ਨੂੰ ਜਾਨੋ ਮਾਰ ਦੇਵੇਗਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।