ਆਮ ਆਦਮੀ ਪਾਰਟੀ ਪੰਜਾਬ ਨੂੰ ਮਿਲੇਗਾ ਨਵਾਂ ਪ੍ਰਧਾਨ, CM ਭਗਵੰਤ ਮਾਨ ਨੇ ਦਿੱਤੇ ਸੰਕੇਤ

by nripost

ਜਲੰਧਰ : ਆਮ ਆਦਮੀ ਪਾਰਟੀ ਪੰਜਾਬ ਨੂੰ ਜਲਦ ਨਵਾਂ ਪ੍ਰਧਾਨ ਮਿਲ ਸਕਦਾ ਹੈ। ਐਤਵਾਰ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਉਮੀਦਵਾਰ ਈਸ਼ਾਂਕ ਚੱਬੇਵਾਲ ਦੇ ਹੱਕ 'ਚ ਚੋਣ ਪ੍ਰਚਾਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਇੱਛਾ ਜਤਾਈ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾਂ ਕਿ ਪ੍ਰਧਾਨਗੀ ਕਿਸੇ ਹੋਰ ਨੂੰ ਮਿਲੇ। ਬਤੌਰ ਮੁੱਖ ਮੰਤਰੀ ਬਹੁਤ ਸਾਰੇ ਅਹਿਮ ਕੰਮਕਾਜ ਹੁੰਦੇ ਹਨ। ਇਸ ਲਈ ਪਾਰਟੀ ਲਈ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲ ਤੋਂ ਉਹ ਪਾਰਟੀ ਪ੍ਰਧਾਨ ਹਨ ਤੇ ਬਾਕੀਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ।

More News

NRI Post
..
NRI Post
..
NRI Post
..