ਤਰਨਤਾਰਨ ‘ਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ

by jagjeetkaur

ਤਰਨਤਾਰਨ, 1 ਮਾਰਚ 2024 – ਤਰਨਤਾਰਨ ‘ਚ ਆਮ ਆਦਮੀ ਪਾਰਟੀ ਦੇ ਵਰਕਰ ਗੁਰਪ੍ਰੀਤ ਸਿੰਘ ਗੋਪੀ ਦੀ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੇ ਇਸ ਘਟਨਾ ਨੂੰ ਗੋਇੰਦਵਾਲ ਸਾਹਿਬ ਰੇਲਵੇ ਕਰਾਸਿੰਗ ’ਤੇ ਅੰਜਾਮ ਦਿੱਤਾ। ਗੁਰਪ੍ਰੀਤ ਗੋਪੀ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਨਜ਼ਦੀਕੀ ਸੀ ਅਤੇ ਘਟਨਾ ਦੇ ਸਮੇਂ ਕਾਰ ਵਿੱਚ ਸਫਰ ਕਰ ਰਿਹਾ ਸੀ।

ਇਹ ਘਟਨਾ ਤਰਨਤਾਰਨ ਅਧੀਨ ਪੈਂਦੇ ਗੋਇੰਦਵਾਲ ਸਾਹਿਬ ਰੋਡ ‘ਤੇ ਸਥਿਤ ਰੇਲਵੇ ਫਾਟਕ ‘ਤੇ ਵਾਪਰੀ। ਗੁਰਪ੍ਰੀਤ ਸਿੰਘ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਜਾ ਰਿਹਾ ਸੀ। ਉੱਥੇ ਉਹ ਇੱਕ ਕੇਸ ਵਿੱਚ ਅਦਾਲਤ ਵਿੱਚ ਪੇਸ਼ੀ ਲਈ ਜਾ ਰਿਹਾ ਸੀ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਗੋਇੰਦਵਾਲ ਸਾਹਿਬ ਨੂੰ ਜਾਂਦੇ ਸਮੇਂ ਰੇਲਵੇ ਫਾਟਕ ਬੰਦ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਗੁਰਪ੍ਰੀਤ ਸਿੰਘ ਆਪਣੀ ਕਾਰ ਵਿੱਚ ਬੈਠਾ ਫਾਟਕ ਖੁੱਲ੍ਹਣ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਸਵਿਫਟ ਕਾਰ ‘ਚ ਆਏ ਕੁਝ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

More News

NRI Post
..
NRI Post
..
NRI Post
..