ਜਲੰਧਰ ‘ਚ AAP ਨੂੰ ਮਿਲਿਆ ਵੱਡਾ ਹੁੰਗਾਰਾ ! ਭਾਜਪਾ ਤੋਂ ਰੋਬਿਨ ਸਾਂਪਲਾ ‘ਆਪ’ ‘ਚ ਹੋਏ ਸ਼ਾਮਿਲ

by jagjeetkaur

ਲੋਕ ਸਭਾ ਚੋਣਾਂ ਦਰਮਿਆਨ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਵੱਡਾ ਝਟਕਾ ਲੱਗਾ ਹੈ। ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਰੋਬਿਨ ਸਾਂਪਲਾ ਨੇ CM ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਰੌਬਿਨ ਸਾਂਪਲਾ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਸਨ। ਰੌਬਿਨ ਸਾਂਪਲਾ 10 ਸਾਲਾਂ ਤੋਂ ਵੱਧ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਜਲੰਧਰ ਵਿੱਚ ਉਨ੍ਹਾਂ ਦੀ ਚੰਗੀ ਪਕੜ ਮੰਨੀ ਜਾਂਦੀ ਹੈ।