ਸਾਬਕਾ ਡਿਪਟੀ ਸੀਐਮ ਓਪੀ ਸੋਨੀ ਉਤੇ ‘ਆਪ’ ਨੇ ਲਾਏ ਗੰਭੀਰ ਦੋਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਉਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੰਭੀਰ ਦੋਸ਼ ਲਗਾਏ ਹਨ। ਓਪੀ ਸੋਨੀ ਗੰਭੀਰ ਦੋਸ਼ਾਂ ਨਾਲ ਵਿਵਾਦਾਂ ਵਿੱਚ ਘਿਰ ਗਏ ਹਨ। ਆਮ ਆਦਮੀ ਪਾਰਟੀ ਨੇ ਦੋਸ਼ ਲਾਏ ਹਨ ਕਿ ਉਨ੍ਹਾਂ ਨੇ ਅੰਮ੍ਰਿਤਸਰ ਦਾ ਸਰਕਟ ਹਾਊਸ ਦੀ ਜ਼ਮੀਨ ਉਤੇ ਕਬਜ਼ਾ ਕੀਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ 30 ਸਾਲ ਦਾ ਠੇਕਾ ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਦਿੱਤਾ ਹੋਇਆ ਹੈ। ਆਮ ਆਦਮੀ ਪਾਰਟੀ ਆਗੂਆਂ ਦਾ ਦੋਸ਼ ਹੈ ਕਿ ਕਾਂਗਰਸ ਦੇ ਕੈਬਨਿਟ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਟ ਹਾਊਸ ਦੀ ਜ਼ਮੀਨ ਉਤੇ ਹੋਟਲ ਬਣਾਉਣ ਲਈ ਕਬਜ਼ਾ ਕੀਤਾ ਹੋਇਆ ਹੈ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿੱਜੀ ਮੁਫ਼ਾਦ ਲਈ ਇਹ ਠੇਕਾ ਆਪਣੇ ਪਰਿਵਾਰ ਨੂੰ ਦਿੱਤਾ ਹੋਇਆ ਹੈ। ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਸ਼ਿਕਾਇਤ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਕਰ ਦਿੱਤੀ ਗਈ ਹੈ।