‘ਆਪ’ ਵਿਧਾਇਕ ਨੂੰ ਫਿਰ ਮਿਲੀ ਜਾਨੋ ਮਾਰਨ ਦੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਵੈਸਟ ਹਲਕੇ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਇਕ ਵਾਰ ਫਿਰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸ਼ੀਤਲ ਅੰਗੁਰਾਲ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਸ਼ੀਤਲ ਅੰਗੁਰਾਲ ਨੇ ਕਿਹਾ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਬੋਲਣ ਤੋਂ ਬਾਅਦ ਉਨ੍ਹਾਂ ਨੂੰ ਫੋਨ ਰਾਹੀਂ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਦੱਸ ਦਈਏ ਕਿ ਹਾਲੇ ਵਿੱਚ ਹੀ ਅੰਮ੍ਰਿਤਪਾਲ ਖ਼ਿਲਾਫ਼ ਬਿਆਨ ਜਾਰੀ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਪਾਲ ਪੰਜਾਬ ਦੇ ਭਵਿੱਖ ਲਈ ਖਤਰਾ ਬਣ ਗਿਆ ਹੈ। ਇਸ ਦੇ ਨਾਲ ਹੀ ਇਹ ਕਿਹਾ ਜਿਨ੍ਹਾਂ ਨੇ ਖਾਲਿਸਤਾਨ ਬਣਾਉਣਾ ਹੈ। ਉਨ੍ਹਾਂ ਨੂੰ ਪੰਜਾਬ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ । ਇਸ ਤੋਂ ਬਾਅਦ ਹੁਣ ਆਪ ਵਿਧਾਇਕ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।